ਪੰਜਾਬ ਸਰਕਾਰ ਦਾ ਹੁਕਮ ਮਿਤੀ 18.02.2020

ਪੰਜਾਬ ਸਰਕਾਰ ਵਲੋਂ ਆਪਣੇ ਹੁਕਮ ਮਿਤੀ 18.02.2020 ਰਾਹੀਂ ਸਰਕਾਰੀ ਵਿਭਾਗਾਂ ਦੇ ਬੋਰਡਾਂ ਆਦਿ ਨੂੰ ਪੰਜਾਬੀ ਵਿਚ ਲਿਖਣ ਦਾ ਹੁਕਮ ਕੀਤਾ ਗਿਆ ਹੈ। ਇਸ ਹੁਕਮ ਦਾ ਲਿੰਕ ਇਹ ਹੈ:

https://punjabibpb.in/wp-content/uploads/2021/08/Govt.-order-2020-Sign-Boards.pdf

ਹੁਕਮ ਦੀ ਇਵਾਰਤ ਇਹ ਹੈ:

—————–

ਪੰਜਾਬ ਸਰਕਾਰ

ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ

(ਸਿੱਖਿਆ ਸੈਲ)

ਹੁਕਮ

          ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ ਦੇ ਨੰ:861-ਆਈਐਲਜੀ-68/4661, ਮਿਤੀ 09 ਫਰਵਰੀ, 1968 ਰਾਹੀਂ ਪੰਜਾਬ ਰਾਜ ਭਾਸ਼ਾ ਐਕਟ, 1967 ਦੀ ਧਾਰਾ 4 ਦੇ ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਿਤੀ 13 ਅਪ੍ਰੈਲ, 1968 ਤੋਂ ਪੰਜਾਬ ਰਾਜ ਦੇ ਪ੍ਰਸ਼ਾਸਨ ਵਿਚ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਦੀ ਵਰਤੋਂ ਕਰਨ ਸਬੰਧੀ ਅਧਿਸੂਚਨਾ ਜਾਰੀ ਕੀਤੀ ਗਈ ਸੀ। ਇਸ ਲਈ ਸਮੁੱਚੇ ਪੰਜਾਬ ਰਾਜ ਵਿਚ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਨੂੰ ਵਧੇਰੇ ਮਹੱਤਤਾ ਦੇਣ ਲਈ ਸਮੂਹ ਸਰਕਾਰੀ ਦਫ਼ਤਰਾਂ/ਵਿਭਾਗਾਂ/ਅਦਾਰਿਆਂ/ਅਰਧ ਸਰਕਾਰੀ ਅਦਾਰਿਆਂ/ਬੋਰਡ /ਨਿਗਮ/ ਵਿਦਿਅਕ ਸੰਸਥਾਵਾਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ-ਪੱਟੀਆਂ/ਮੀਲ ਪੱਥਰ/ਸਾਈਨ ਬੋਰਡ ਲਿਖਣ ਸਮੇਂ, ਸਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿਚ ਲਿਖੇ ਜਾਣ। ਜੇਕਰ ਕਿਸੇ ਹੋਰ ਭਾਸ਼ਾ ਵਿਚ ਨਾਮ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਤੋਂ ਹੇਠਾਂ ਦੂਸਰੀ ਭਾਸ਼ਾ ਵਿਚ ਲਿਖਿਆ ਜਾਵੇ। ਇਸ ਸਬੰਧੀ ਨਮੂਨੇ ਦੀ ਕਾਪੀ ਨਾਲ ਨੱਥੀ ਕੀਤੀ ਜਾਂਦੀ ਹੈ।

2.       ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ।

ਚੰਡੀਗੜ੍ਹ:                                                                  ਰਾਹੁਲ ਭੰਡਾਰੀ, ਆਈ.ਏ.ਐਸ.

18.02.2020                                                                ਸਕੱਤਰ, ਪੰਜਾਬ ਸਰਕਾਰ

                                                                             ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ।

ਪਿੱ:ਅੰ:ਨੰ:6/41/19-2ਸਿੱ.ਸੈਲ/413-423                                      ਮਿਤੀ, ਚੰਡੀਗੜ੍ਹ: 19.02.2020

          ਉਤਾਰਾ ਹੇਠ ਲਿਖਿਆਂ ਨੂੰ ਸੂਚਨਾ/ਲੋੜੀਂਦੀ ਕਾਰਵਾਈ ਹਿਤ ਭੇਜਿਆ ਜਾਂਦਾ ਹੈ:

1)       ਸਕੱਤਰ/ਮੁੱਖ ਸਕੱਤਰ ਪੰਜਾਬ।

2)      ਸਮੂਹ ਵਿਸ਼ੇਸ਼ ਮੁੱਖ ਸਕੱਤਰ/ਵਧੀਕ ਮੁੱਖ ਸਕੱਤਰ/ਵਿੱਤੀ ਕਮਿਸ਼ਨਰ/ਪ੍ਰਮੁੱਖ ਸਕੱਤਰ ਅਤੇ ਪ੍ਰਬੰਧਕੀ ਸਕੱਤਰ।

3)      ਸਕੱਤਰ, ਪੰਜਾਬ ਵਿਧਾਨ ਸਭਾ ਸਕੱਤਰੇਤ।

4)      ਪੰਜਾਬ ਰਾਜ ਦੇ ਸਮੂਹ ਵਿਭਾਗਾਂ ਦੇ ਮੁੱਖੀ।

5)      ਸਮੂਹ ਡਵੀਜਨਾ ਦੇ ਕਮਿਸ਼ਨਰ।

6)      ਰਜਿਸਟਰਾਰ, ਪੰਜਾਬ ਅਤੇ ਹਰਿਆਣਾ ਹਾਈਕੋਰਟ।

7)      ਪੰਜਾਬ ਰਾਜ ਦੇ ਸਮੂਹ ਜ਼ਿਲ੍ਹਾ ਅਤੇ ਸੈਸ਼ਨ ਜੱਜ।

8)      ਪੰਜਾਬ ਰਾਜ ਦੇ ਸਮੂਹ ਡਿਪਟੀ ਕਮਿਸ਼ਨਰ ਅਤੇ ਸਮੂਹ ਉਪ ਮੰਡਲ ਮੈਜਿਸਟ੍ਰੇਟ।

9)      ਸਮੂਹ ਬੋਰਡਾਂ/ਕਾਰਪੋਰੇਸ਼ਨਾਂ ਦੇ ਚੇਅਰਮੈਨ।

10)     ਸਮੂਹ ਨਗਰ ਨਿਗਮ ਅਤੇ ਨਗਰ ਪਾਲਿਕਾ ਦੇ ਕਮਿਸ਼ਨਰ ਅਤੇ ਕਾਰਜ ਸਾਧਕ ਅਫ਼ਸਰ।

11)     ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ।

ਵਿਸ਼ੇਸ਼ ਸਕੱਤਰ ਉਚੇਰੀ ਸਿੱਖਿਆ

ਅੰਦਰੂਨੀ ਵੰਡ:

1)       ਸਕੱਤਰ/ਉ.ਸਿੱ. ਮੰਤਰੀ।

2)      ਨਿੱਜੀ ਸਕੱਤਰ/ਸ.ਉ.ਸਿੱ.

3)      ਨਿੱਜੀ ਸਹਾਇਕ/ਵਿ.ਸ.ਉ.ਸਿੱ.–