ਸਕੂਲ ਸਿੱਖਿਆ ਸਕੱਤਰ ਨੂੰ ਕਾਨੂੰਨੀ ਨੋਟਿਸ

ਸਕੂਲ ਸਿੱਖਿਆ ਸਕੱਤਰ (ਸ਼੍ਰੀ ਕ੍ਰਿਸਨ ਕੁਮਾਰ ਜੀ) ਵਲੋਂ ਲਗਾਤਾਰ ਪੰਜਾਬੀ ਭਾਸ਼ਾ ਦੀ ਅਣਦੇਖੀ ਕਰਕੇ, ਅੰਗਰੇਜ਼ੀ ਨੂੰ ਪਹਿਲ ਦੇ ਕੇ, ਪੰਜਾਬ ਰਾਜ ਭਾਸ਼ਾ ਐਕਟ 1967 ਦੀਆਂ ਵਿਵਸਥਾਵਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ।

ਸਕੂਲ ਸਿੱਖਿਆ ਵਿਭਾਗ ਦੀਆਂ ਵੈਬਸਾਈਟਾਂ ਤੇ ਉਪਲਬਦ ਸੂਚਨਾ ਵੀ ਕੇਵਲ ਅੰਗਰੇਜੀ ਵਿਚ ਹੈ। ਇਸ ਲਈ ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਵਲੋਂ ਪਹਿਲਾਂ ਇਹ ਕਾਨੂੰਨੀ ਨੋਟਿਸ ਦਿੱਤਾ ਗਿਆ ਹੈ। ਲੋੜ ਪੈਣ ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਨੋਟਿਸ ਦਾ ਲਿੰਕ ਹੈ https://punjabibpb.in/wp-content/uploads/2021/01/Legal-notice-Sect.-SE.pdf