ਸਰਕਾਰੀ ਅਦਾਰਿਆਂ ਦੇ ਬੋਰਡਾਂ ਉੱਤੇ ਪੰਜਾਬੀ ਨੂੰ ਪਹਿਲਾ ਸਥਾਨ ਦੇਣਾ ਜਰੂਰੀ

ਪੰਜਾਬ ਸਰਕਾਰ ਵਲੋਂ ਮਿਤੀ 15-11-2017 ਨੂੰ ਇਕ ਹੁਕਮ ਜਾਰੀ ਕਰਕੇ ਪੰਜਾਬ ਸਰਕਾਰ ਦੇ ਸਾਰੇ ਅਦਾਰਿਆਂ ਨੂੰ ਹਦਾਇਤ ਕੀਤੀ ਸੀ ਕਿ ਉ੍ਹਹ ਆਪਣੇ ਬੋਰਡਾਂ ਤੇ ਪੰਜਾਬੀ ਨੂੰ ਪਹਿਲਾ ਸਥਾਨ ਦੇਵੇ।

ਇਸ ਹੁਕਮ ਦੀ ਪਾਲਣਾ ਕਰਦੇ ਹੋਏ ਡਾਇਰੈਕਟਰ ਭਾਸ਼ਾ ਵਿਭਾਗ ਵਲੋਂ ਮਿਤੀ 01-12-2107 ਨੂੰ ਹੁਕਮ ਜਾਰੀ ਕਰਕੇ ਆਪਣੇ ਜਿਲ੍ਹਾ ਭਾਸ਼ਾ ਅਫਸਰਾਂ ਨੂੰ ਪੰਜਾਬ ਸਰਕਾਰ ਦੇ ਇਨ੍ਹਾਂ ਹੁਕਮਾਂ ਦੀ ਪਾਲਨਾ ਕਰਾਉਣ ਦੀ ਹਦਾਇਤ ਕੀਤੀ ਸੀ।

ਹੁਕਮ ਦੀ ਕਾਪੀ

ਦੇਖਣ ਵਿਚ ਆ ਰਹਾ ਹੈ ਕਿ ਹੁਣ ਸਰਕਾਰੀ ਅਦਾਰਿਆਂ ਅਤੇ ਭਾਸ਼ਾ ਵਿਭਾਗ ਨੇ ਇਨ੍ਹਾਂ ਹੁਕਮਾਂ ਦੀ ਪਾਲਨਾ ਕਰਨੀ ਛੱਡ ਦਿਤੀ ਹੈ।

ਭਾਈਚਾਰੇ ਦੀਆਂ ਜਿਲ੍ਹਾ ਅਤੇ ਤਹਿਸੀਲ ਇਕਾਈਆਂ ਇਸ ਹੁਕਮ ਦੇ ਹਵਾਲੇ ਨਾਲ ਸਰਕਾਰੀ ਅਦਾਰਿਆਂ, ਖਾਸ ਕਰ ਸਕੂਲਾਂ ਨੂੰ, ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਲਈ ਮਜਬੂਰ ਕਰ ਸਕਦੀਆਂ ਹਨ ਅਤੇ ਉਨ੍ਹਾਂ ਨੂੰ ਕਰਨਾ ਵੀ ਚਾਹੀਦਾ ਹੈ।