5. ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ

ਸਰਕਾਰੀ ਕਾਲਜ ਲੜਕੀਆਂ ਵਿਖੇ ਪੰਜਾਬੀ ਮਾਂ ਬੋਲੀ ਪੰਦਰਵਾੜੇ ਅਧੀਨ ਹੋਇਆ ਸਮਾਗਮ:  

ਮਿਤੀ 18 ਫਰਵਰੀ 2019 ਨੂੰ ਪੰਜਾਬੀ ਮਾਂ ਬੋਲੀ ਪੰਦਰਵਾੜੇ ਦਾ ਸਮਾਗਮ ਲੁਧਿਆਣਾ ਸ਼ਹਿਰ ਦੇ ਸਰਕਾਰੀ ਕਾਲਜ ਲੜਕੀਆਂ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਪਰਮਜੀਤ ਕੌਰ ਅਤੇ ਉਹਨਾਂ ਦੇ ਸਾਥੀ ਅਧਿਆਪਕਾਂ ਵੱਲੋਂ ਵਡਮੁੱਲਾ ਸਹਿਯੋਗ ਪ੍ਰਾਪਤ ਹੋਇਆ। ਕਾਲਜ ਪ੍ਰਿੰਸੀਪਲ ਸ਼੍ਰੀਮਤੀ ਸਵਿਤਾ ਸ਼ਰਮਾ ਦੀ ਅਗਵਾਈ ਵਿੱਚ ਕਾਲਜ ਦੇ ਪੰਜਾਬੀ ਵਿਭਾਗ ਵਿੱਚ  ਹੋਏ ਇਸ ਸਮਾਗਮ ਵਿੱਚ ਪੰਜਾਬੀ ਸੱਥ ਲੁਦੇਹਾਣਾ ਅਤੇ ਸਹਿਯੋਗੀ ਸੰਸਥਾਵਾਂ ਵੱਲੋਂ  ਦਵਿੰਦਰ ਸੇਖਾ, ਸੁਖਇੰਦਰਪਾਲ ਸਿੰਘ ਸਿੱਧੂ, ਪ੍ਰਿੰਸਪਲ ਜਸਵੰਤ ਸਿੰਘ ਅਤੇ ਪ੍ਰੋ. ਇੰਦਰਪਾਲ ਸਿੰਘ ਸ਼ਾਮਲ ਹੋਏ। ਸਮਾਗਮ ਦੀ ਪ੍ਰਧਾਨਗੀ ਪ੍ਰਿੰਸਪਲ ਜਸਵੰਤ ਸਿੰਘ ਨੇ ਕੀਤੀ। ਪੰਜਾਬੀ ਵਿਭਾਗ ਦੇ ਮੁਖੀ ਪ੍ਪਰੋ। ਪਰਮਜੀਤ ਕੌਰ ਦੁਆਰਾ ਕਹੇ ਸਵਾਗਤੀ ਸ਼ਬਦਾਂ ਨਾਲ ਸਮਾਗਮ ਦਾ ਆਗਾਜ਼ ਹੋਇਆ। ਪਹਿਲੇ ਬੁਲਾਰੇ ਵਜੋਂ ਪ੍ਰੋ. ਇੰਦਰਪਾਲ ਸਿੰਘ ਨੇ ਪੰਜਾਬ ਦੇ ਪਬਲਿਕ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਦੀ ਅਣਦੇਖੀ ਦੇ ਕਾਰਨਾਂ ਅਤੇ ਉਹਨਾਂ ਦੇ ਹੱਲ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਉਹਨਾਂ ਉਪਰੰਤ ਸ਼੍ਰੀ ਸੁਖਇੰਦਰਪਾਲ ਸਿੰਘ ਸਿੱਧੂ ਨੇ ਸਰਕਾਰ, ਰੁਜ਼ਗਾਰ ਅਤੇ ਪਰਿਵਾਰ ਵਿੱਚੋਂ ਪੰਜਾਬੀ ਦੇ ਅਲੋਪ ਹੋ ਜਾਣ ਦੇ ਕਾਰਨਾਂ ਦੀ ਪੜਚੋਲ ਕੀਤੀ ਅਤੇ ਮਾਂ ਬੋਲੀ ਪੰਜਾਬੀ ਨੂੰ ਮੁੜ ਸਰਕਾਰੇ ਦਰਬਾਰੇ ਬਣਦਾ ਥਾਂ ਦਵਾਉਣ ਲਈ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਅਤੇ ਹੋਰ ਸੰਸਥਾਵਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ।  ਇਸ ਸਮਾਗਮ ਵਿਚ ਕਾਲਜ ਵਿੱਚ ਕਰਵਾਏ ਗਏ ਵੱਖੋ-ਵੱਖ ਮੁਕਾਬਲਿਆਂ ਦੀਆਂ ਜੇਤੂ ਵਿਦਿਆਰਥਣਾਂ ਨੂੰ ਪੰਜਾਬੀ ਸੱਥ ਵੱਲੋਂ ਪੁਸਤਕਾਂ ਦੇ ਸੈੱਟ ਇਨਾਮ ਵਜੋਂ ਦਿੱਤੇ ਗਏ। ਇਹਨਾਂ ਮੁਕਾਬਲਿਆਂ ਵਿੱਚੋਂ ਸੁੰਦਰ ਲਿਖਾਈ ਮੁਕਾਬਲੇ ਵਿੱਚ

ਪਹਿਲਾ ਇਨਾਮ: ਹਰਮਨ ਕੌਰ  ਬੀ. ਕਾਮ. ਭਾਗ-ਦੂਜਾ

ਦੂਜਾ ਇਨਾਮ: ਸੁਖਜੀਤ ਕੌਰ ਐੱਮ. ਏ. ਭਾਗ-ਦੂਜਾ

ਤੀਜਾ ਇਨਾਮ: ਵਿਸ਼ਾਲੀ ਬੀ. ਐੱਸ.ਸੀ. ਭਾਗ-ਦੂਜਾ

ਸ਼ੁੱਧ ਉਚਾਰਣ ਮੁਕਾਬਲੇ ਵਿੱਚ

ਪਹਿਲਾ ਇਨਾਮ: ਗਗਨਦੀਪ ਕੌਰ  ਬੀ. ਏ. ਭਾਗ-ਤੀਜਾ

ਦੂਜਾ ਇਨਾਮ: ਸਪਨਾ ਐੱਮ. ਏ. ਭਾਗ-ਪਹਿਲਾ

ਤੀਜਾ ਇਨਾਮ: ਇਸ਼ੀਤਾ ਕਤਿਆਲ ਬੀ. ਐੱਸ.ਸੀ. ਭਾਗ-ਦੂਜਾ

ਲੋਕ-ਗੀਤ ਗਾਇਨ ਮੁਕਾਬਲੇ ਵਿੱਚ

ਪਹਿਲਾ ਇਨਾਮ: ਤਜਿੰਦਰ ਕੌਰ  ਐੱਮ. ਏ. ਭਾਗ-ਪਹਿਲਾ

ਦੂਜਾ ਇਨਾਮ: ਰੂਪ ਕੌਰ ਐੱਮ. ਏ. ਭਾਗ-ਪਹਿਲਾ

ਤੀਜਾ ਇਨਾਮ: ਕੁਲਜੋਤ ਕੌਰ ਬੀ. ਐੱਸ.ਸੀ. ਭਾਗ-ਦੂਜਾ

ਨੂੰ ਪ੍ਰਾਪਤ ਹੋਇਆ।

ਸਮਾਗਮ ਦੌਰਾਨ ਪ੍ਰਧਾਨਗੀ ਮੰਡਲ

ਸ਼੍ਰੀ ਮਿੱਤਰ ਸੈਨ ਮੀਤ ਜੀ ਦੀ ਲਿਖੀ ‘ਪੰਜਾਬੀ ਭਾਸ਼ਾ ਦੀ ਅਜੋਕੀ ਸਥਿਤੀ ਦਾ ਵਿਸ਼ਲੇਸ਼ਣ’ ਪੁਸਤਕ ਕਾਲਜ ਪ੍ਰਿੰਸੀਪਲ ਨੂੰ ਕਾਲਜ ਲਾਇਬ੍ਰੇਰੀ ਲਈ ਭੇਟ ਕੀਤੀ ਗਈ ਅਤੇ ਪੰਜਾਬੀ ਸੱਥ ਲੁਦੇਹਾਣਾ ਵੱਲੋਂ ਇੱਕ ਯਾਦਗਾਰੀ ਚਿੰਨ੍ਹ ਨਾਲ ਕਾਲਜ ਪ੍ਰਿੰਸੀਪਲ ਨੂੰ ਸਨਮਾਨਿਤ ਵੀ ਕੀਤਾ ਗਿਆ। ਕਾਲਜ ਵੱਲੋਂ ਇਸ ਸਮਾਗਮ ਵਿੱਚ ਪਹੁੰਚੇ ਸੱਥ ਦੇ ਹਰ ਨੁਮਾਇੰਦੇ ਨੂੰ ਕਾਲਜ ਵੱਲੋਂ ਪ੍ਰਕਾਸ਼ਿਤ ‘ਪੰਜਾਬੀ ਭਾਸ਼ਾ ਦਾ ਭਵਿੱਖ’ ਨਾਮ ਦੀ ਮਹਤਵਪੂਰਨ ਪੁਸਤਕ ਭੇਂਟ ਕੀਤੀ ਗਈ। ਸਮਾਗਮ ਵਿੱਚ ਪ੍ਰਧਾਨਗੀ ਸ਼ਬਦ ਪ੍ਰਿੰਸੀਪਲ ਜਸਵੰਤ ਸਿੰਘ ਨੇ ਕਹੇ  ਅਤੇ ਉਹਨਾਂ ਨੇ ਵਿਦਿਆਰਥਣਾਂ ਨੂੰ ਪੰਜਾਬੀ ਭਾਸ਼ਾ ਦੀ ਸੇਵਾ ਕਰਨ ਦੀ ਪ੍ਰੇਰਨਾ ਵੀ ਦਿੱਤੀ। ਕਾਲਜ ਪ੍ਰਿੰਸੀਪਲ ਸ਼੍ਰੀਮਤੀ ਸਵਿਤਾ ਸ਼ਰਮਾ ਵੱਲੋਂ ਸਮਾਗਮ ਦੇ ਅੰਤ ਵਿੱਚ ਹਾਜ਼ਰ ਨੁਮਾਇੰਦਿਆਂ ਅਤੇ ਵਿਦਿਆਰਥਣਾਂ ਦਾ ਧੰਨਵਾਦ ਕੀਤਾ ਗਿਆ ਅਤੇ ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਨੂੰ ਭਵਿੱਖ ਲਈ ਸ਼ੁਭ ਕਾਮਨਾਵਾਂ ਵੀ ਦਿਤੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਤੋਂ ਸ. ਜਸਪਾਲ  ਸਿੰਘ, ਪ੍ਰੋ. ਗੁਰਮਿੰਦਰ ਕੌਰ ਅਤੇ ਪੰਜਾਬੀ ਵਿਭਾਗ ਦੇ ਅਧਿਆਪਕ ਉਚੇਚੇ  ਤੌਰ  ਤੇ ਹਾਜ਼ਰ ਸਨ।ਸਮਾਗਮ ਦੌਰਾਨ ਪ੍ਰਧਾਨਗੀ ਮੰਡਲ

ਸਮਾਗਮ ਦੇ ਮੁੱਖ ਮਹਿਮਾਨ ਪ੍ਰਿੰਸੀਪਲ ਜਸਵੰਤ ਸਿੰਘ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦੇ ਹੋਏ

ਪ੍ਰੋ ਇੰਦਰਪਾਲ ਸਿੰਘ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦੇ ਹੋਏ
ਸਮਾਗਮ ਵਿੱਚ ਮੌਜੂਦ ਦਰਸ਼ਕ